Ang 69
1 ਸਿਰੀਰਾਗੁ ਮਹਲਾ ੩ ॥
2 ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥
3 ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥
4 ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥
5 ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥
6 ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥
7 ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥
8 ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥
9 ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥
10 ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥
11 ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥
12 ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥
13 ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥
14 ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥
15 ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥
16 ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥
17 ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥
18 ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥
19 ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥
20 ਸਿਰੀਰਾਗੁ ਮਹਲਾ ੩ ॥
21 ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥
22 ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥
23 ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥
24 ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥
25 ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥
26 ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥
27 ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥
28 ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥
29 ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥
30 ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥
31 ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥
32 ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥
33 ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥
34 ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥
35 ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥
36 ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥
37 ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥