Ang 819
1 ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥
2 ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥
3 ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥
4 ਬਿਲਾਵਲੁ ਮਹਲਾ ੫ ॥
5 ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥
6 ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥
7 ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥
8 ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥
9 ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥
10 ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥
11 ਬਿਲਾਵਲੁ ਮਹਲਾ ੫ ॥
12 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
13 ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥
14 ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥
15 ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥
16 ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥
17 ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
18 ਬਿਲਾਵਲੁ ਮਹਲਾ ੫ ॥
19 ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥
20 ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥
21 ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥
22 ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥
23 ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥
24 ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥
25 ਬਿਲਾਵਲੁ ਮਹਲਾ ੫ ॥
26 ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥
27 ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥
28 ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥
29 ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥
30 ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥
31 ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥
32 ਬਿਲਾਵਲੁ ਮਹਲਾ ੫ ॥
33 ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
34 ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
35 ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
36 ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥
37 ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
38 ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥
39 ਬਿਲਾਵਲੁ ਮਹਲਾ ੫ ॥
40 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
41 ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥