Ang 870
1 ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥
4 ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥
5 ਬਾਬਾ ਬੋਲਨਾ ਕਿਆ ਕਹੀਐ ॥
6 ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥
7 ਸੰਤਨ ਸਿਉ ਬੋਲੇ ਉਪਕਾਰੀ ॥
8 ਮੂਰਖ ਸਿਉ ਬੋਲੇ ਝਖ ਮਾਰੀ ॥੨॥
9 ਬੋਲਤ ਬੋਲਤ ਬਢਹਿ ਬਿਕਾਰਾ ॥
10 ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥
11 ਕਹੁ ਕਬੀਰ ਛੂਛਾ ਘਟੁ ਬੋਲੈ ॥
12 ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
13 ਗੋਂਡ ॥
14 ਨਰੂ ਮਰੈ ਨਰੁ ਕਾਮਿ ਨ ਆਵੈ ॥
15 ਪਸੂ ਮਰੈ ਦਸ ਕਾਜ ਸਵਾਰੈ ॥੧॥
16 ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥
17 ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥
18 ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥
19 ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥
20 ਕਹੁ ਕਬੀਰ ਤਬ ਹੀ ਨਰੁ ਜਾਗੈ ॥
21 ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥
22 ਗੋਂਡ ॥
23 ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥
24 ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥
25 ਮੋਹਿ ਬੈਰਾਗੁ ਭਇਓ ॥
26 ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥
27 ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ ॥
28 ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥
29 ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥
30 ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥
31 ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ॥
32 ੴ ਸਤਿਗੁਰ ਪ੍ਰਸਾਦਿ ॥
33 ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥
34 ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥
35 ਹਸਤਿ ਭਾਗਿ ਕੈ ਚੀਸਾ ਮਾਰੈ ॥
36 ਇਆ ਮੂਰਤਿ ਕੈ ਹਉ ਬਲਿਹਾਰੈ ॥੧॥
37 ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥
38 ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥
39 ਰੇ ਮਹਾਵਤ ਤੁਝੁ ਡਾਰਉ ਕਾਟਿ ॥
40 ਇਸਹਿ ਤੁਰਾਵਹੁ ਘਾਲਹੁ ਸਾਟਿ ॥
41 ਹਸਤਿ ਨ ਤੋਰੈ ਧਰੈ ਧਿਆਨੁ ॥
42 ਵਾ ਕੈ ਰਿਦੈ ਬਸੈ ਭਗਵਾਨੁ ॥੨॥
43 ਕਿਆ ਅਪਰਾਧੁ ਸੰਤ ਹੈ ਕੀਨੑਾ ॥
44 ਬਾਂਧਿ ਪੋਟ ਕੁੰਚਰ ਕਉ ਦੀਨੑਾ ॥
45 ਕੁੰਚਰੁ ਪੋਟ ਲੈ ਲੈ ਨਮਸਕਾਰੈ ॥
46 ਬੂਝੀ ਨਹੀ ਕਾਜੀ ਅੰਧਿਆਰੈ ॥੩॥
47 ਤੀਨਿ ਬਾਰ ਪਤੀਆ ਭਰਿ ਲੀਨਾ ॥