Ang 961
1 ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥
2 ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
3 ਪਉੜੀ ॥
4 ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥
5 ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥
6 ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥
7 ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥
8 ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥
9 ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥
10 ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥
11 ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥
12 ਸਲੋਕ ਮਃ ੫ ॥
13 ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥
14 ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥
15 ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥
16 ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥
17 ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥
18 ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
19 ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥
20 ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥
21 ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥
22 ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
23 ਮਃ ੫ ॥
24 ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥
25 ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥
26 ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥
27 ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥
28 ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥
29 ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥
30 ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥
31 ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
32 ਪਉੜੀ ॥
33 ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥
34 ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥
35 ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥
36 ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥
37 ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥
38 ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥
39 ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥
40 ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
41 ਸਲੋਕ ਮਹਲਾ ੫ ॥
42 ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥
43 ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥
44 ਮਃ ੫ ॥
45 ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥
46 ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥
47 ਪਉੜੀ ॥