Ang 101
1 ਜੋ ਜੋ ਪੀਵੈ ਸੋ ਤ੍ਰਿਪਤਾਵੈ ॥
2 ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥
3 ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥
4 ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
5 ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥
6 ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥
7 ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥
8 ਤਿਸੁ ਲਗਿ ਮੁਕਤੁ ਭਏ ਘਣੇਰੇ ॥
9 ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
10 ਮਾਝ ਮਹਲਾ ੫ ॥
11 ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥
12 ਜਨਮੁ ਪਦਾਰਥੁ ਗਹਿਰ ਗੰਭੀਰੈ ॥
13 ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥
14 ਦਰਸਨੁ ਪੇਖਤ ਭਏ ਪੁਨੀਤਾ ॥
15 ਸਗਲ ਉਧਾਰੇ ਭਾਈ ਮੀਤਾ ॥
16 ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥
17 ਜਾ ਕਉ ਖੋਜਹਿ ਸਰਬ ਉਪਾਏ ॥
18 ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥
19 ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥
20 ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥
21 ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥
22 ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥
23 ਮਾਝ ਮਹਲਾ ੫ ॥
24 ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥
25 ਪ੍ਰਭੂ ਦਇਆ ਤੇ ਮੰਗਲੁ ਗਾਵਉ ॥
26 ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥
27 ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥
28 ਕਿਲਬਿਖ ਕਾਟੇ ਨਿਰਮਲੁ ਥੀਆ ॥
29 ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥
30 ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥
31 ਸੋ ਮੁਕਤਾ ਸਾਗਰ ਸੰਸਾਰਾ ॥
32 ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥
33 ਜਬ ਤੇ ਸਾਧੂ ਸੰਗਤਿ ਪਾਏ ॥
34 ਗੁਰ ਭੇਟਤ ਹਉ ਗਈ ਬਲਾਏ ॥
35 ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥
36 ਮਾਝ ਮਹਲਾ ੫ ॥
37 ਓਤਿ ਪੋਤਿ ਸੇਵਕ ਸੰਗਿ ਰਾਤਾ ॥
38 ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥
39 ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥
40 ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥
41 ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥
42 ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥
43 ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥