Ang 102
1 ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥
2 ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥
3 ਅਪੁਨੈ ਠਾਕੁਰਿ ਜੋ ਪਹਿਰਾਇਆ ॥
4 ਬਹੁਰਿ ਨ ਲੇਖਾ ਪੁਛਿ ਬੁਲਾਇਆ ॥
5 ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥
6 ਮਾਝ ਮਹਲਾ ੫ ॥
7 ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥
8 ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥
9 ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
10 ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥
11 ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥
12 ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥
13 ਜਨਮ ਜਨਮ ਕਾ ਵਿਛੁੜਿਆ ਮਿਲਿਆ ॥
14 ਸਾਧ ਕ੍ਰਿਪਾ ਤੇ ਸੂਕਾ ਹਰਿਆ ॥
15 ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥
16 ਜਲ ਤਰੰਗੁ ਜਿਉ ਜਲਹਿ ਸਮਾਇਆ ॥
17 ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥
18 ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
19 ਮਾਝ ਮਹਲਾ ੫ ॥
20 ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥
21 ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥
22 ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥
23 ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥
24 ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥
25 ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥
26 ਸੇ ਵਡਭਾਗੀ ਜਿਨਿ ਤੁਮ ਜਾਣੇ ॥
27 ਸਭ ਕੈ ਮਧੇ ਅਲਿਪਤ ਨਿਰਬਾਣੇ ॥
28 ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥
29 ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥
30 ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥
31 ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
32 ਮਾਝ ਮਹਲਾ ੫ ॥
33 ਤੂੰ ਪੇਡੁ ਸਾਖ ਤੇਰੀ ਫੂਲੀ ॥
34 ਤੂੰ ਸੂਖਮੁ ਹੋਆ ਅਸਥੂਲੀ ॥
35 ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥
36 ਤੂੰ ਸੂਤੁ ਮਣੀਏ ਭੀ ਤੂੰਹੈ ॥
37 ਤੂੰ ਗੰਠੀ ਮੇਰੁ ਸਿਰਿ ਤੂੰਹੈ ॥
38 ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥
39 ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥
40 ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥
41 ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥
42 ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥
43 ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥
44 ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥