Ang 1023
1 ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥
2 ਐਥੈ ਗੋਇਲੜਾ ਦਿਨ ਚਾਰੇ ॥
3 ਖੇਲੁ ਤਮਾਸਾ ਧੁੰਧੂਕਾਰੇ ॥
4 ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥
5 ਤਿਨ ਕਉ ਤਖਤਿ ਮਿਲੀ ਵਡਿਆਈ ॥
6 ਨਿਰਭਉ ਮਨਿ ਵਸਿਆ ਲਿਵ ਲਾਈ ॥
7 ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥
8 ਸਾਚੀ ਨਗਰੀ ਤਖਤੁ ਸਚਾਵਾ ॥
9 ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥
10 ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥
11 ਗਣਤ ਗਣੀਐ ਸਹਸਾ ਜੀਐ ॥
12 ਕਿਉ ਸੁਖੁ ਪਾਵੈ ਦੂਐ ਤੀਐ ॥
13 ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥
14 ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥
15 ਸਾਚਾ ਰਵਿ ਰਹਿਆ ਮਨੁ ਰਾਤਾ ॥
16 ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥
17 ਜੀਭ ਰਸਾਇਣਿ ਸਾਚੈ ਰਾਤੀ ॥
18 ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥
19 ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥
20 ਰਖਿ ਰਖਿ ਪੈਰ ਧਰੇ ਪਉ ਧਰਣਾ ॥
21 ਜਤ ਕਤ ਦੇਖਉ ਤੇਰੀ ਸਰਣਾ ॥
22 ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥
23 ਅੰਤ ਕਾਲਿ ਕੋ ਬੇਲੀ ਨਾਹੀ ॥
24 ਗੁਰਮੁਖਿ ਜਾਤਾ ਤੁਧੁ ਸਾਲਾਹੀ ॥
25 ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥
26 ਮਾਰੂ ਮਹਲਾ ੧ ॥
27 ਆਦਿ ਜੁਗਾਦੀ ਅਪਰ ਅਪਾਰੇ ॥
28 ਆਦਿ ਨਿਰੰਜਨ ਖਸਮ ਹਮਾਰੇ ॥
29 ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥
30 ਕੇਤੜਿਆ ਜੁਗ ਧੁੰਧੂਕਾਰੈ ॥
31 ਤਾੜੀ ਲਾਈ ਸਿਰਜਣਹਾਰੈ ॥
32 ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥
33 ਸਤਜੁਗਿ ਸਤੁ ਸੰਤੋਖੁ ਸਰੀਰਾ ॥
34 ਸਤਿ ਸਤਿ ਵਰਤੈ ਗਹਿਰ ਗੰਭੀਰਾ ॥
35 ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥
36 ਸਤ ਸੰਤੋਖੀ ਸਤਿਗੁਰੁ ਪੂਰਾ ॥
37 ਗੁਰ ਕਾ ਸਬਦੁ ਮਨੇ ਸੋ ਸੂਰਾ ॥
38 ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥
39 ਸਤਜੁਗਿ ਸਾਚੁ ਕਹੈ ਸਭੁ ਕੋਈ ॥
40 ਸਚਿ ਵਰਤੈ ਸਾਚਾ ਸੋਈ ॥
41 ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥
42 ਤ੍ਰੇਤੈ ਧਰਮ ਕਲਾ ਇਕ ਚੂਕੀ ॥
43 ਤੀਨਿ ਚਰਣ ਇਕ ਦੁਬਿਧਾ ਸੂਕੀ ॥
44 ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥
45 ਮਨਮੁਖਿ ਕਦੇ ਨ ਦਰਗਹ ਸੀਝੈ ॥
46 ਬਿਨੁ ਸਬਦੈ ਕਿਉ ਅੰਤਰੁ ਰੀਝੈ ॥
47 ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥
48 ਦਇਆ ਦੁਆਪੁਰਿ ਅਧੀ ਹੋਈ ॥