Ang 1027
1 ਚਾਰਿ ਪਦਾਰਥ ਲੈ ਜਗਿ ਆਇਆ ॥
2 ਸਿਵ ਸਕਤੀ ਘਰਿ ਵਾਸਾ ਪਾਇਆ ॥
3 ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥
4 ਬਾਲਕੁ ਮਰੈ ਬਾਲਕ ਕੀ ਲੀਲਾ ॥
5 ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥
6 ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥
7 ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥
8 ਮੇਰਾ ਮੇਰਾ ਕਰਿ ਰੋਵੀਜੈ ॥
9 ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥
10 ਕਾਲੀ ਹੂ ਫੁਨਿ ਧਉਲੇ ਆਏ ॥
11 ਵਿਣੁ ਨਾਵੈ ਗਥੁ ਗਇਆ ਗਵਾਏ ॥
12 ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥
13 ਆਪੁ ਵੀਚਾਰਿ ਨ ਰੋਵੈ ਕੋਈ ॥
14 ਸਤਿਗੁਰੁ ਮਿਲੈ ਤ ਸੋਝੀ ਹੋਈ ॥
15 ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥
16 ਬਿਰਧਿ ਭਇਆ ਤਨੁ ਛੀਜੈ ਦੇਹੀ ॥
17 ਰਾਮੁ ਨ ਜਪਈ ਅੰਤਿ ਸਨੇਹੀ ॥
18 ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥
19 ਨਾਮੁ ਵਿਸਾਰਿ ਚਲੈ ਕੂੜਿਆਰੋ ॥
20 ਆਵਤ ਜਾਤ ਪੜੈ ਸਿਰਿ ਛਾਰੋ ॥
21 ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥
22 ਖਾਜੈ ਪੈਝੈ ਰਲੀ ਕਰੀਜੈ ॥
23 ਬਿਨੁ ਅਭ ਭਗਤੀ ਬਾਦਿ ਮਰੀਜੈ ॥
24 ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥
25 ਪਰਵਿਰਤੀ ਨਰਵਿਰਤਿ ਪਛਾਣੈ ॥
26 ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥
27 ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥
28 ਸਾਚ ਬਿਨਾ ਦਰਿ ਸਿਝੈ ਨ ਕੋਈ ॥
29 ਸਾਚ ਸਬਦਿ ਪੈਝੈ ਪਤਿ ਹੋਈ ॥
30 ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥
31 ਗੁਰ ਕਿਰਪਾ ਤੇ ਹੁਕਮੁ ਪਛਾਣੈ ॥
32 ਜੁਗਹ ਜੁਗੰਤਰ ਕੀ ਬਿਧਿ ਜਾਣੈ ॥
33 ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥
34 ਮਾਰੂ ਮਹਲਾ ੧ ॥
35 ਹਰਿ ਸਾ ਮੀਤੁ ਨਾਹੀ ਮੈ ਕੋਈ ॥
36 ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥
37 ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
38 ਗੁਰੁ ਸਰਵਰੁ ਹਮ ਹੰਸ ਪਿਆਰੇ ॥
39 ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥
40 ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
41 ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥
42 ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥
43 ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
44 ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥
45 ਓਹੁ ਆਦਿ ਜੁਗਾਦੀ ਰਾਮ ਸਨੇਹੀ ॥
46 ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥