Ang 104
1 ਸਾਧਸੰਗਿ ਜਨਮੁ ਮਰਣੁ ਮਿਟਾਵੈ ॥
2 ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥
3 ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥
4 ਸਾਧਿਕ ਸਿਧ ਧਿਆਵਹਿ ਗਿਆਨੀ ॥
5 ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥
6 ਅਨਦ ਮੰਗਲ ਕਲਿਆਣ ਨਿਧਾਨਾ ॥
7 ਸੂਖ ਸਹਜ ਹਰਿ ਨਾਮੁ ਵਖਾਨਾ ॥
8 ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥
9 ਮਾਝ ਮਹਲਾ ੫ ॥
10 ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥
11 ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥
12 ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥
13 ਗੁਣ ਗਾਵਤ ਮਨੁ ਹਰਿਆ ਹੋਵੈ ॥
14 ਕਥਾ ਸੁਣਤ ਮਲੁ ਸਗਲੀ ਖੋਵੈ ॥
15 ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥
16 ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥
17 ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥
18 ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥
19 ਸਤਿ ਸਤਿ ਸਤਿ ਪ੍ਰਭੁ ਸੋਈ ॥
20 ਸਦਾ ਸਦਾ ਸਦ ਆਪੇ ਹੋਈ ॥
21 ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥
22 ਮਾਝ ਮਹਲਾ ੫ ॥
23 ਹੁਕਮੀ ਵਰਸਣ ਲਾਗੇ ਮੇਹਾ ॥
24 ਸਾਜਨ ਸੰਤ ਮਿਲਿ ਨਾਮੁ ਜਪੇਹਾ ॥
25 ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥
26 ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥
27 ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥
28 ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥
29 ਸਚਾ ਸਾਹਿਬੁ ਸਚੀ ਨਾਈ ॥
30 ਗੁਰ ਪਰਸਾਦਿ ਤਿਸੁ ਸਦਾ ਧਿਆਈ ॥
31 ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥
32 ਸਾਸਿ ਸਾਸਿ ਨਾਨਕੁ ਸਾਲਾਹੇ ॥
33 ਸਿਮਰਤ ਨਾਮੁ ਕਾਟੇ ਸਭਿ ਫਾਹੇ ॥
34 ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥
35 ਮਾਝ ਮਹਲਾ ੫ ॥
36 ਆਉ ਸਾਜਨ ਸੰਤ ਮੀਤ ਪਿਆਰੇ ॥
37 ਮਿਲਿ ਗਾਵਹ ਗੁਣ ਅਗਮ ਅਪਾਰੇ ॥
38 ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥
39 ਜਨਮ ਜਨਮ ਕੇ ਕਿਲਬਿਖ ਜਾਵਹਿ ॥
40 ਮਨਿ ਚਿੰਦੇ ਸੇਈ ਫਲ ਪਾਵਹਿ ॥
41 ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥
42 ਨਾਮੁ ਜਪਤ ਸਰਬ ਸੁਖੁ ਪਾਈਐ ॥
43 ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥
44 ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥
45 ਆਇ ਪਇਆ ਤੇਰੀ ਸਰਣਾਈ ॥
46 ਜਿਉ ਭਾਵੈ ਤਿਉ ਲੈਹਿ ਮਿਲਾਈ ॥