Sri Guru Granth Sahib Ji

Ang 1055

Change translation

1 ਜੁਗ ਚਾਰੇ ਗੁਰ ਸਬਦਿ ਪਛਾਤਾ ॥

2 ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥

3 ਗੁਰਮੁਖਿ ਨਾਮਿ ਸਬਦਿ ਸਾਲਾਹੇ ॥

4 ਅਗਮ ਅਗੋਚਰ ਵੇਪਰਵਾਹੇ ॥

5 ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥

6 ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥

7 ਗੁਰਮੁਖਿ ਹਿਰਦੈ ਨਾਮੁ ਵਸਾਏ ॥

8 ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥

9 ਗੁਰਮੁਖਿ ਉਪਜੈ ਸਾਚਿ ਸਮਾਵੈ ॥

10 ਨਾ ਮਰਿ ਜੰਮੈ ਨ ਜੂਨੀ ਪਾਵੈ ॥

11 ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥

12 ਗੁਰਮੁਖਿ ਭਗਤ ਸੋਹਹਿ ਦਰਬਾਰੇ ॥

13 ਸਚੀ ਬਾਣੀ ਸਬਦਿ ਸਵਾਰੇ ॥

14 ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥

15 ਸਤਿਗੁਰੁ ਪੂਰਾ ਸਬਦੁ ਸੁਣਾਏ ॥

16 ਅਨਦਿਨੁ ਭਗਤਿ ਕਰਹੁ ਲਿਵ ਲਾਏ ॥

17 ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥

18 ਗੁਣ ਕਾ ਦਾਤਾ ਸਚਾ ਸੋਈ ॥

19 ਗੁਰਮੁਖਿ ਵਿਰਲਾ ਬੂਝੈ ਕੋਈ ॥

20 ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥

21 ਮਾਰੂ ਮਹਲਾ ੩ ॥

22 ਹਰਿ ਜੀਉ ਸੇਵਿਹੁ ਅਗਮ ਅਪਾਰਾ ॥

23 ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥

24 ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥

25 ਸਭ ਮਹਿ ਵਰਤੈ ਏਕੋ ਸੋਈ ॥

26 ਗੁਰ ਪਰਸਾਦੀ ਪਰਗਟੁ ਹੋਈ ॥

27 ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥

28 ਪੂਰੈ ਸਤਿਗੁਰਿ ਬੂਝਿ ਬੁਝਾਇਆ ॥

29 ਹੁਕਮੇ ਹੀ ਸਭੁ ਜਗਤੁ ਉਪਾਇਆ ॥

30 ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥

31 ਸਚਾ ਸਤਿਗੁਰੁ ਸਬਦੁ ਅਪਾਰਾ ॥

32 ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥

33 ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥

34 ਕੋਟਿ ਮਧੇ ਕਿਸਹਿ ਬੁਝਾਏ ॥

35 ਗੁਰ ਕੈ ਸਬਦਿ ਰਤੇ ਰੰਗੁ ਲਾਏ ॥

36 ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥

37 ਸਤਿਗੁਰੁ ਸੇਵਹਿ ਸੇ ਜਨ ਸਾਚੇ ॥

38 ਜੋ ਮਰਿ ਜੰਮਹਿ ਕਾਚਨਿ ਕਾਚੇ ॥

39 ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥

40 ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥

41 ਸਚੈ ਸਬਦਿ ਸਦਾ ਗੁਣ ਗਾਏ ॥

42 ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥

43 ਸਦਾ ਹਦੂਰਿ ਗੁਰਮੁਖਿ ਜਾਪੈ ॥

44 ਸਬਦੇ ਸੇਵੈ ਸੋ ਜਨੁ ਧ੍ਰਾਪੈ ॥

45 ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥

46 ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥

47 ਮਨਹਠਿ ਕਰਮ ਫਿਰਿ ਜੋਨੀ ਪਾਏ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern