Ang 1058
1 ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥
2 ਖਿਨ ਮਹਿ ਹਸੈ ਖਿਨ ਮਹਿ ਰੋਵੈ ॥
3 ਦੂਜੀ ਦੁਰਮਤਿ ਕਾਰਜੁ ਨ ਹੋਵੈ ॥
4 ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥
5 ਜੀਵਨ ਮੁਕਤਿ ਗੁਰਸਬਦੁ ਕਮਾਏ ॥
6 ਹਰਿ ਸਿਉ ਸਦ ਹੀ ਰਹੈ ਸਮਾਏ ॥
7 ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥
8 ਰਸ ਕਸ ਖਾਏ ਪਿੰਡੁ ਵਧਾਏ ॥
9 ਭੇਖ ਕਰੈ ਗੁਰਸਬਦੁ ਨ ਕਮਾਏ ॥
10 ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥
11 ਬੇਦ ਪੜਹਿ ਪੜਿ ਬਾਦੁ ਵਖਾਣਹਿ ॥
12 ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥
13 ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥
14 ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥
15 ਮਨਮੁਖ ਅੰਧੇ ਸਾਦੁ ਨ ਪਾਵਹਿ ॥
16 ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥
17 ਮਨਮੁਖ ਦੇਹੀ ਭਰਮੁ ਭਤਾਰੋ ॥
18 ਦੁਰਮਤਿ ਮਰੈ ਨਿਤ ਹੋਇ ਖੁਆਰੋ ॥
19 ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥
20 ਕੰਚਨ ਦੇਹੀ ਸਬਦੁ ਭਤਾਰੋ ॥
21 ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥
22 ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥
23 ਆਪੇ ਦੇਵੈ ਦੇਵਣਹਾਰਾ ॥
24 ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥
25 ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥
26 ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥
27 ਸਚਾ ਸਾਹਿਬੁ ਠਾਕੁਰੁ ਮੇਰਾ ॥
28 ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥
29 ਮਾਰੂ ਮਹਲਾ ੩ ॥
30 ਗੁਰਮੁਖਿ ਨਾਦ ਬੇਦ ਬੀਚਾਰੁ ॥
31 ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥
32 ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥
33 ਗੁਰਮੁਖਿ ਮਨੂਆ ਉਲਟਿ ਪਰਾਵੈ ॥
34 ਗੁਰਮੁਖਿ ਬਾਣੀ ਨਾਦੁ ਵਜਾਵੈ ॥
35 ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥
36 ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥
37 ਸਚੈ ਸਬਦੇ ਸਚੁ ਸੁਭਾਖੀ ॥
38 ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥
39 ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥
40 ਮੈਲੁ ਨ ਲਾਗੈ ਸਚਿ ਸਮਾਵੈ ॥
41 ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥
42 ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥
43 ਗੁਰਮੁਖਿ ਸਚੁ ਕਮਾਵੈ ਕਰਣੀ ॥
44 ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥
45 ਗੁਰਮੁਖਿ ਸਚੀ ਊਤਮ ਬਾਣੀ ॥
46 ਗੁਰਮੁਖਿ ਸਚੋ ਸਚੁ ਵਖਾਣੀ ॥
47 ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥