Ang 1059
1 ਗੁਰਮੁਖਿ ਹੋਵੈ ਸੁ ਸੋਝੀ ਪਾਏ ॥
2 ਹਉਮੈ ਮਾਇਆ ਭਰਮੁ ਗਵਾਏ ॥
3 ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥
4 ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥
5 ਗੁਰਮੁਖਿ ਪਾਏ ਮੋਖ ਦੁਆਰੁ ॥
6 ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥
7 ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥
8 ਸਚੈ ਨਾਮਿ ਸਦਾ ਲਿਵ ਲਾਏ ॥
9 ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥
10 ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥
11 ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥
12 ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥
13 ਮਨਹਠਿ ਕਰਮ ਕਰੇ ਸੋ ਛੀਜੈ ॥
14 ਬਹੁਤੇ ਭੇਖ ਕਰੇ ਨਹੀ ਭੀਜੈ ॥
15 ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥
16 ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥
17 ਮਰਣ ਜੀਵਣ ਕੀ ਸੋਝੀ ਪਾਏ ॥
18 ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥
19 ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥
20 ਆਵਣ ਜਾਣਾ ਸਬਦੁ ਪਛਾਣੁ ॥
21 ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥
22 ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥
23 ਹਉਮੈ ਵਿਚਹੁ ਮੋਹੁ ਚੁਕਾਇਆ ॥
24 ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥
25 ਆਪੇ ਕਰੇ ਕਰਾਏ ਆਪੇ ॥
26 ਆਪੇ ਵੇਖੈ ਥਾਪਿ ਉਥਾਪੇ ॥
27 ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥
28 ਗੁਰਮੁਖਿ ਸਚੋ ਸਚੁ ਕਮਾਵੈ ॥
29 ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥
30 ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥
31 ਮਾਰੂ ਮਹਲਾ ੩ ॥
32 ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥
33 ਆਪੇ ਥਾਪਿ ਉਥਾਪਿ ਨਿਵਾਜੀ ॥
34 ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥
35 ਕਾਇਆ ਕੋਟੁ ਹੈ ਆਕਾਰਾ ॥
36 ਮਾਇਆ ਮੋਹੁ ਪਸਰਿਆ ਪਾਸਾਰਾ ॥
37 ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥
38 ਕਾਇਆ ਕੰਚਨ ਕੋਟੁ ਅਪਾਰਾ ॥
39 ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥
40 ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥
41 ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥
42 ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥
43 ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥
44 ਸੋ ਸੂਚਾ ਜਿ ਕਰੋਧੁ ਨਿਵਾਰੇ ॥
45 ਸਬਦੇ ਬੂਝੈ ਆਪੁ ਸਵਾਰੇ ॥
46 ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥
47 ਨਿਰਮਲ ਭਗਤਿ ਹੈ ਨਿਰਾਲੀ ॥
48 ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥