Ang 1068
1 ਤਿਸ ਦੀ ਬੂਝੈ ਜਿ ਗੁਰਸਬਦੁ ਕਮਾਏ ॥
2 ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥
3 ਸਚਾ ਸਾਹਿਬੁ ਸਚੀ ਵਡਿਆਈ ॥
4 ਗੁਰ ਪਰਸਾਦੀ ਵਿਰਲੈ ਪਾਈ ॥
5 ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
6 ਮਾਰੂ ਮਹਲਾ ੩ ॥
7 ਨਦਰੀ ਭਗਤਾ ਲੈਹੁ ਮਿਲਾਏ ॥
8 ਭਗਤ ਸਲਾਹਨਿ ਸਦਾ ਲਿਵ ਲਾਏ ॥
9 ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥
10 ਪੂਰੈ ਸਬਦਿ ਭਗਤਿ ਸੁਹਾਈ ॥
11 ਅੰਤਰਿ ਸੁਖੁ ਤੇਰੈ ਮਨਿ ਭਾਈ ॥
12 ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥
13 ਹਉਮੈ ਵਿਚਿ ਸਦ ਜਲੈ ਸਰੀਰਾ ॥
14 ਕਰਮੁ ਹੋਵੈ ਭੇਟੇ ਗੁਰੁ ਪੂਰਾ ॥
15 ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥
16 ਮਨਮੁਖੁ ਅੰਧਾ ਅੰਧੁ ਕਮਾਏ ॥
17 ਬਹੁ ਸੰਕਟ ਜੋਨੀ ਭਰਮਾਏ ॥
18 ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥
19 ਆਵਣ ਜਾਣਾ ਸਬਦਿ ਨਿਵਾਰੇ ॥
20 ਸਚੁ ਨਾਮੁ ਰਖੈ ਉਰ ਧਾਰੇ ॥
21 ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥
22 ਆਵਣ ਜਾਣੈ ਪਰਜ ਵਿਗੋਈ ॥
23 ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥
24 ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥
25 ਪੰਚ ਦੂਤ ਚਿਤਵਹਿ ਵਿਕਾਰਾ ॥
26 ਮਾਇਆ ਮੋਹ ਕਾ ਏਹੁ ਪਸਾਰਾ ॥
27 ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥
28 ਬਾਝੁ ਗੁਰੂ ਹੈ ਮੋਹੁ ਗੁਬਾਰਾ ॥
29 ਫਿਰਿ ਫਿਰਿ ਡੁਬੈ ਵਾਰੋ ਵਾਰਾ ॥
30 ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥
31 ਸਾਚਾ ਦਰੁ ਸਾਚਾ ਦਰਵਾਰਾ ॥
32 ਸਚੇ ਸੇਵਹਿ ਸਬਦਿ ਪਿਆਰਾ ॥
33 ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥
34 ਘਰੈ ਅੰਦਰਿ ਕੋ ਘਰੁ ਪਾਏ ॥
35 ਗੁਰ ਕੈ ਸਬਦੇ ਸਹਜਿ ਸੁਭਾਏ ॥
36 ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥
37 ਦੂਜੈ ਭਾਇ ਦੁਸਟਾ ਕਾ ਵਾਸਾ ॥
38 ਭਉਦੇ ਫਿਰਹਿ ਬਹੁ ਮੋਹ ਪਿਆਸਾ ॥
39 ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥
40 ਸਤਿਗੁਰ ਬਾਝਹੁ ਸੰਗਤਿ ਨ ਹੋਈ ॥
41 ਬਿਨੁ ਸਬਦੇ ਪਾਰੁ ਨ ਪਾਏ ਕੋਈ ॥
42 ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥
43 ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥
44 ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥
45 ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥
46 ਕਾਇਆ ਸੋਧਹਿ ਸਬਦੁ ਵੀਚਾਰਹਿ ॥
47 ਮੋਹ ਠਗਉਰੀ ਭਰਮੁ ਨਿਵਾਰਹਿ ॥
48 ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥