Ang 1070
1 ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥
2 ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥
3 ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥
4 ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥
5 ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥
6 ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥
7 ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥
8 ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥
9 ਸਰਬੇ ਰਵਿ ਰਹਿਆ ਸੁਖਦਾਤਾ ॥
10 ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥
11 ਜਿਨ ਕਉ ਆਦਿ ਮਿਲੀ ਵਡਿਆਈ ॥
12 ਸਤਿਗੁਰੁ ਮਨਿ ਵਸਿਆ ਲਿਵ ਲਾਈ ॥
13 ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥
14 ਮਾਰੂ ਮਹਲਾ ੪ ॥
15 ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥
16 ਸਰਬੇ ਰਵਿ ਰਹਿਆ ਘਟ ਵਾਸੀ ॥
17 ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥
18 ਜਾ ਕਉ ਰਾਖੈ ਹਰਿ ਰਾਖਣਹਾਰਾ ॥
19 ਤਾ ਕਉ ਕੋਇ ਨ ਸਾਕਸਿ ਮਾਰਾ ॥
20 ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥
21 ਜਾ ਜਾਪੈ ਕਿਛੁ ਕਿਥਾਊ ਨਾਹੀ ॥
22 ਤਾ ਕਰਤਾ ਭਰਪੂਰਿ ਸਮਾਹੀ ॥
23 ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥
24 ਜੋ ਜੀਆ ਕੀ ਵੇਦਨ ਜਾਣੈ ॥
25 ਤਿਸੁ ਸਾਹਿਬ ਕੈ ਹਉ ਕੁਰਬਾਣੈ ॥
26 ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥
27 ਜੋ ਜੀਐ ਕੀ ਸਾਰ ਨ ਜਾਣੈ ॥
28 ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥
29 ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥
30 ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥
31 ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥
32 ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥
33 ਨਾ ਕਰਿ ਆਸ ਮੀਤ ਸੁਤ ਭਾਈ ॥
34 ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥
35 ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥
36 ਅਨਦਿਨੁ ਨਾਮੁ ਜਪਹੁ ਬਨਵਾਰੀ ॥
37 ਸਭ ਆਸਾ ਮਨਸਾ ਪੂਰੈ ਥਾਰੀ ॥
38 ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥
39 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
40 ਸਹਜੇ ਹੀ ਹਰਿ ਨਾਮਿ ਸਮਾਇਆ ॥
41 ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥
42 ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥
43 ਗੁਰ ਕੈ ਸਬਦਿ ਭਰਮ ਭਉ ਭਾਗੈ ॥
44 ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥