Sri Guru Granth Sahib Ji

Ang 1090

Change translation

1 ਪਉੜੀ ॥

2 ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥

3 ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥

4 ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥

5 ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥

6 ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥

7 ਸਲੋਕੁ ਮਃ ੩ ॥

8 ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥

9 ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥

10 ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥

11 ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥

12 ਮਃ ੩ ॥

13 ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥

14 ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥

15 ਪਉੜੀ ॥

16 ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥

17 ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥

18 ਗੁਰਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥

19 ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥

20 ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥

21 ਸਲੋਕੁ ਮਃ ੧ ॥

22 ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥

23 ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥

24 ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥

25 ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥

26 ਮਃ ੧ ॥

27 ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥

28 ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥

29 ਪਉੜੀ ॥

30 ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥

31 ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥

32 ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥

33 ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥

34 ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥

35 ਸਲੋਕੁ ਮਃ ੧ ॥

36 ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥

37 ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥

38 ਮਃ ੧ ॥

39 ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥

40 ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥

41 ਮਃ ੧ ॥

42 ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥

43 ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥

44 ਪਉੜੀ ॥

45 ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥

46 ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥

47 ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥

48 ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥

49 ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥

50 ਸਲੋਕੁ ਮਃ ੧ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern