Ang 11
1 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
2 ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
3 ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
4 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
5 ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
6 ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
7 ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
8 ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
9 ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
10 ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
11 ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
12 ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
13 ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
14 ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
15 ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
16 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
17 ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
18 ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
19 ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
20 ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
21 ਆਸਾ ਮਹਲਾ ੪ ॥
22 ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
23 ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
24 ਸਭ ਤੇਰੀ ਤੂੰ ਸਭਨੀ ਧਿਆਇਆ ॥
25 ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
26 ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
27 ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
28 ਤੂੰ ਦਰੀਆਉ ਸਭ ਤੁਝ ਹੀ ਮਾਹਿ ॥
29 ਤੁਝ ਬਿਨੁ ਦੂਜਾ ਕੋਈ ਨਾਹਿ ॥
30 ਜੀਅ ਜੰਤ ਸਭਿ ਤੇਰਾ ਖੇਲੁ ॥
31 ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
32 ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
33 ਹਰਿ ਗੁਣ ਸਦ ਹੀ ਆਖਿ ਵਖਾਣੈ ॥
34 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
35 ਸਹਜੇ ਹੀ ਹਰਿ ਨਾਮਿ ਸਮਾਇਆ ॥੩॥