Ang 1102
1 ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥
2 ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥
3 ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥
4 ਸਲੋਕ ਡਖਣੇ ਮਃ ੫ ॥
5 ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥
6 ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥
7 ਮਃ ੫ ॥
8 ਨਾਨਕ ਬਿਜੁਲੀਆ ਚਮਕੰਨਿ ਘੁਰਨੑਿ ਘਟਾ ਅਤਿ ਕਾਲੀਆ ॥
9 ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥
10 ਮਃ ੫ ॥
11 ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥
12 ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥
13 ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥
14 ਪਉੜੀ ॥
15 ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥
16 ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥
17 ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥
18 ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥
19 ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥
20 ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥
21 ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥
22 ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥
23 ਸਲੋਕ ਮਃ ੫ ॥
24 ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥
25 ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥
26 ਮਃ ੫ ॥
27 ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥
28 ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥
29 ਮਃ ੫ ॥
30 ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥
31 ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥
32 ਪਉੜੀ ॥
33 ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥
34 ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥
35 ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥
36 ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥
37 ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥
38 ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥
39 ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥
40 ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥
41 ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥
42 ੴ ਸਤਿਗੁਰ ਪ੍ਰਸਾਦਿ ॥
43 ਪਡੀਆ ਕਵਨ ਕੁਮਤਿ ਤੁਮ ਲਾਗੇ ॥
44 ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥
45 ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥