Ang 1111
1 ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥
2 ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥
3 ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥
4 ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥
5 ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥
6 ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥
7 ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥
8 ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥
9 ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥
10 ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥
11 ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥
12 ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥
13 ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥
14 ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥
15 ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥
16 ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥
17 ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥
18 ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥
19 ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥
20 ਤੁਖਾਰੀ ਮਹਲਾ ੧ ॥
21 ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥
22 ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥
23 ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥
24 ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥
25 ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥
26 ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥
27 ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥
28 ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥
29 ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥
30 ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰਸਬਦੀ ਰਸੁ ਪੀਜੈ ॥
31 ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥
32 ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥
33 ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥
34 ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥
35 ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥
36 ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥
37 ਸਤਿਗੁਰਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥
38 ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥
39 ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥