Ang 1132
1 ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥
2 ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥
3 ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥
4 ਭੈਰਉ ਮਹਲਾ ੩ ॥
5 ਮਨਸਾ ਮਨਹਿ ਸਮਾਇ ਲੈ ਗੁਰਸਬਦੀ ਵੀਚਾਰ ॥
6 ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥
7 ਮਨ ਮੇਰੇ ਰਾਮ ਨਾਮੁ ਆਧਾਰੁ ॥
8 ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥
9 ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥
10 ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥
11 ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥
12 ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥
13 ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥
14 ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥
15 ਭੈਰਉ ਮਹਲਾ ੩ ॥
16 ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥
17 ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥
18 ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥
19 ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰਸਬਦੇ ਭਵਜਲੁ ਤਰਣਾ ॥੧॥ ਰਹਾਉ ॥
20 ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥
21 ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥
22 ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥
23 ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥
24 ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥
25 ਨਾਨਕ ਗੁਰਮੁਖਿ ਸਬਦੁ ਸਮੑਾਲੇ ਰਾਮ ਨਾਮਿ ਵਡਿਆਈ ॥੪॥੮॥੧੮॥
26 ਭੈਰਉ ਮਹਲਾ ੩ ॥
27 ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥
28 ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥
29 ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥
30 ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥
31 ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥
32 ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥
33 ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥
34 ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥
35 ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥