Ang 1133
1 ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥
2 ਭੈਰਉ ਮਹਲਾ ੩ ॥
3 ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
4 ਦੂਜੈ ਭਾਇ ਫਾਥੇ ਜਮ ਜਾਲਾ ॥
5 ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥
6 ਹਰਿ ਸੁਖਦਾਤਾ ਮੇਰੈ ਨਾਲਾ ॥੧॥
7 ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥
8 ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
9 ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥
10 ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥
11 ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥
12 ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
13 ਸੰਡਾ ਮਰਕਾ ਸਭਿ ਜਾਇ ਪੁਕਾਰੇ ॥
14 ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥
15 ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥
16 ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
17 ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥
18 ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
19 ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥
20 ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
21 ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥
22 ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥
23 ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥
24 ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥
25 ਭੈਰਉ ਮਹਲਾ ੩ ॥
26 ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥
27 ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥
28 ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥
29 ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥
30 ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥
31 ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥
32 ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥
33 ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥
34 ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥
35 ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥
36 ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥
37 ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥
38 ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥
39 ੴ ਸਤਿਗੁਰ ਪ੍ਰਸਾਦਿ ॥
40 ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥