Ang 115
1 ਸਤਿਗੁਰੁ ਸੇਵੀ ਸਬਦਿ ਸੁਹਾਇਆ ॥
2 ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥
3 ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥
4 ਬਿਨੁ ਗੁਰ ਨਾਮੁ ਨ ਪਾਇਆ ਜਾਇ ॥
5 ਸਿਧ ਸਾਧਿਕ ਰਹੇ ਬਿਲਲਾਇ ॥
6 ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥
7 ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥
8 ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥
9 ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰਸਬਦੀ ਸਚਿ ਸਮਾਵਣਿਆ ॥੪॥
10 ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥
11 ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥
12 ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥
13 ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥
14 ਦੂਜਾ ਭਰਮੁ ਗੁਰ ਸਬਦਿ ਜਲਾਏ ॥
15 ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥
16 ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥
17 ਗੁਰਮੁਖਿ ਪਾਏ ਮੋਖ ਦੁਆਰੁ ॥
18 ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥
19 ਸਤਿਗੁਰੁ ਦਾਤਾ ਮਿਲੈ ਮਿਲਾਇਆ ॥
20 ਪੂਰੈ ਭਾਗਿ ਮਨਿ ਸਬਦੁ ਵਸਾਇਆ ॥
21 ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥
22 ਮਾਝ ਮਹਲਾ ੩ ॥
23 ਆਪੁ ਵੰਞਾਏ ਤਾ ਸਭ ਕਿਛੁ ਪਾਏ ॥
24 ਗੁਰਸਬਦੀ ਸਚੀ ਲਿਵ ਲਾਏ ॥
25 ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥
26 ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥
27 ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥
28 ਵੇਲਾ ਵਖਤ ਸਭਿ ਸੁਹਾਇਆ ॥
29 ਜਿਤੁ ਸਚਾ ਮੇਰੇ ਮਨਿ ਭਾਇਆ ॥
30 ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥
31 ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥
32 ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥
33 ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥
34 ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥
35 ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥
36 ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥
37 ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥
38 ਨਿਰਮਲ ਬਾਣੀ ਸਬਦਿ ਵਖਾਣਹਿ ॥
39 ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥
40 ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥
41 ਸਤਸੰਗਤਿ ਬਹਿ ਹਰਿ ਗੁਣ ਗਾਇਆ ॥
42 ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥