Ang 1152
1 ਨਿੰਦਕ ਕਾ ਕਹਿਆ ਕੋਇ ਨ ਮਾਨੈ ॥
2 ਨਿੰਦਕ ਝੂਠੁ ਬੋਲਿ ਪਛੁਤਾਨੇ ॥
3 ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥
4 ਨਿੰਦਕ ਕਉ ਦਈ ਛੋਡੈ ਨਾਹਿ ॥੨॥
5 ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥
6 ਨਿੰਦਕ ਕਉ ਲਾਗੈ ਦੁਖ ਸਾਂਗੈ ॥
7 ਬਗੁਲੇ ਜਿਉ ਰਹਿਆ ਪੰਖ ਪਸਾਰਿ ॥
8 ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥
9 ਅੰਤਰਜਾਮੀ ਕਰਤਾ ਸੋਇ ॥
10 ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥
11 ਹਰਿ ਕਾ ਦਾਸੁ ਸਾਚਾ ਦਰਬਾਰਿ ॥
12 ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
13 ਭੈਰਉ ਮਹਲਾ ੫ ॥
14 ਦੁਇ ਕਰ ਜੋਰਿ ਕਰਉ ਅਰਦਾਸਿ ॥
15 ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥
16 ਸੋਈ ਮੇਰਾ ਸੁਆਮੀ ਕਰਨੈਹਾਰੁ ॥
17 ਕੋਟਿ ਬਾਰ ਜਾਈ ਬਲਿਹਾਰ ॥੧॥
18 ਸਾਧੂ ਧੂਰਿ ਪੁਨੀਤ ਕਰੀ ॥
19 ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥
20 ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
21 ਜਾ ਕੀ ਸੇਵਾ ਪਾਈਐ ਮਾਨੁ ॥
22 ਸਗਲ ਮਨੋਰਥ ਪੂਰਨਹਾਰ ॥
23 ਜੀਅ ਪ੍ਰਾਨ ਭਗਤਨ ਆਧਾਰ ॥੨॥
24 ਘਟ ਘਟ ਅੰਤਰਿ ਸਗਲ ਪ੍ਰਗਾਸ ॥
25 ਜਪਿ ਜਪਿ ਜੀਵਹਿ ਭਗਤ ਗੁਣਤਾਸ ॥
26 ਜਾ ਕੀ ਸੇਵ ਨ ਬਿਰਥੀ ਜਾਇ ॥
27 ਮਨ ਤਨ ਅੰਤਰਿ ਏਕੁ ਧਿਆਇ ॥੩॥
28 ਗੁਰ ਉਪਦੇਸਿ ਦਇਆ ਸੰਤੋਖੁ ॥
29 ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
30 ਕਰਿ ਕਿਰਪਾ ਲੀਜੈ ਲੜਿ ਲਾਇ ॥
31 ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
32 ਭੈਰਉ ਮਹਲਾ ੫ ॥
33 ਸਤਿਗੁਰ ਅਪੁਨੇ ਸੁਨੀ ਅਰਦਾਸਿ ॥
34 ਕਾਰਜੁ ਆਇਆ ਸਗਲਾ ਰਾਸਿ ॥
35 ਮਨ ਤਨ ਅੰਤਰਿ ਪ੍ਰਭੂ ਧਿਆਇਆ ॥
36 ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥
37 ਸਭ ਤੇ ਵਡ ਸਮਰਥ ਗੁਰਦੇਵ ॥
38 ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥
39 ਜਾ ਕਾ ਕੀਆ ਸਭੁ ਕਿਛੁ ਹੋਇ ॥
40 ਤਿਸ ਕਾ ਅਮਰੁ ਨ ਮੇਟੈ ਕੋਇ ॥
41 ਪਾਰਬ੍ਰਹਮੁ ਪਰਮੇਸਰੁ ਅਨੂਪੁ ॥
42 ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥
43 ਜਾ ਕੈ ਅੰਤਰਿ ਬਸੈ ਹਰਿ ਨਾਮੁ ॥
44 ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥
45 ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥
46 ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥
47 ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥
48 ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥
49 ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥
50 ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥