Ang 1174
1 ਪਰਪੰਚ ਵੇਖਿ ਰਹਿਆ ਵਿਸਮਾਦੁ ॥
2 ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
3 ਆਪੇ ਕਰਤਾ ਸਭਿ ਰਸ ਭੋਗ ॥
4 ਜੋ ਕਿਛੁ ਕਰੇ ਸੋਈ ਪਰੁ ਹੋਗ ॥
5 ਵਡਾ ਦਾਤਾ ਤਿਲੁ ਨ ਤਮਾਇ ॥
6 ਨਾਨਕ ਮਿਲੀਐ ਸਬਦੁ ਕਮਾਇ ॥੪॥੬॥
7 ਬਸੰਤੁ ਮਹਲਾ ੩ ॥
8 ਪੂਰੈ ਭਾਗਿ ਸਚੁ ਕਾਰ ਕਮਾਵੈ ॥
9 ਏਕੋ ਚੇਤੈ ਫਿਰਿ ਜੋਨਿ ਨ ਆਵੈ ॥
10 ਸਫਲ ਜਨਮੁ ਇਸੁ ਜਗ ਮਹਿ ਆਇਆ ॥
11 ਸਾਚਿ ਨਾਮਿ ਸਹਜਿ ਸਮਾਇਆ ॥੧॥
12 ਗੁਰਮੁਖਿ ਕਾਰ ਕਰਹੁ ਲਿਵ ਲਾਇ ॥
13 ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥
14 ਤਿਸੁ ਜਨ ਕੀ ਹੈ ਸਾਚੀ ਬਾਣੀ ॥
15 ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥
16 ਚਹੁ ਜੁਗ ਪਸਰੀ ਸਾਚੀ ਸੋਇ ॥
17 ਨਾਮਿ ਰਤਾ ਜਨੁ ਪਰਗਟੁ ਹੋਇ ॥੨॥
18 ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥
19 ਸੇ ਜਨ ਸਾਚੇ ਸਾਚੈ ਭਾਇ ॥
20 ਸਾਚੁ ਧਿਆਇਨਿ ਦੇਖਿ ਹਜੂਰਿ ॥
21 ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥
22 ਏਕੋ ਕਰਤਾ ਅਵਰੁ ਨ ਕੋਇ ॥
23 ਗੁਰਸਬਦੀ ਮੇਲਾਵਾ ਹੋਇ ॥
24 ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥
25 ਨਾਨਕ ਸਹਜੇ ਨਾਮਿ ਸਮਾਇਆ ॥੪॥੭॥
26 ਬਸੰਤੁ ਮਹਲਾ ੩ ॥
27 ਭਗਤਿ ਕਰਹਿ ਜਨ ਦੇਖਿ ਹਜੂਰਿ ॥
28 ਸੰਤ ਜਨਾ ਕੀ ਪਗ ਪੰਕਜ ਧੂਰਿ ॥
29 ਹਰਿ ਸੇਤੀ ਸਦ ਰਹਹਿ ਲਿਵ ਲਾਇ ॥
30 ਪੂਰੈ ਸਤਿਗੁਰਿ ਦੀਆ ਬੁਝਾਇ ॥੧॥
31 ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥
32 ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥
33 ਏਕੋ ਸੇਵਹੁ ਅਵਰੁ ਨ ਕੋਇ ॥
34 ਜਿਤੁ ਸੇਵਿਐ ਸਦਾ ਸੁਖੁ ਹੋਇ ॥
35 ਨਾ ਓਹੁ ਮਰੈ ਨ ਆਵੈ ਜਾਇ ॥
36 ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥
37 ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥
38 ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥
39 ਗੁਰਮੁਖਿ ਨਾਮੁ ਪਰਾਪਤਿ ਹੋਇ ॥
40 ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥
41 ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥
42 ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥
43 ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥
44 ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
45 ਬਸੰਤੁ ਮਹਲਾ ੩ ॥
46 ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥
47 ਸਾਚੀ ਬਾਣੀ ਨਾਮ ਪਿਆਰੁ ॥
48 ਮਨਮੁਖ ਭੂਲੇ ਕਾਹੇ ਆਏ ॥
49 ਨਾਮਹੁ ਭੂਲੇ ਜਨਮੁ ਗਵਾਏ ॥੧॥
50 ਜੀਵਤ ਮਰੈ ਮਰਿ ਮਰਣੁ ਸਵਾਰੈ ॥
51 ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥
52 ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥
53 ਮਨੁ ਨਿਰਮਲੁ ਸਦ ਗੁਣੀ ਗਹੀਰਾ ॥
54 ਜੰਮੈ ਮਰੈ ਨ ਆਵੈ ਜਾਇ ॥
55 ਗੁਰ ਪਰਸਾਦੀ ਸਾਚਿ ਸਮਾਇ ॥੨॥
56 ਸਾਚਾ ਸੇਵਹੁ ਸਾਚੁ ਪਛਾਣੈ ॥
57 ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥