Ang 1177
1 ਇਨ ਬਿਧਿ ਇਹੁ ਮਨੁ ਹਰਿਆ ਹੋਇ ॥
2 ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
3 ਸਤਿਗੁਰ ਬਾਣੀ ਸਬਦੁ ਸੁਣਾਏ ॥
4 ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
5 ਫਲ ਫੂਲ ਲਾਗੇ ਜਾਂ ਆਪੇ ਲਾਏ ॥
6 ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
7 ਆਪਿ ਬਸੰਤੁ ਜਗਤੁ ਸਭੁ ਵਾੜੀ ॥
8 ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥
9 ਬਸੰਤੁ ਹਿੰਡੋਲ ਮਹਲਾ ੩ ਘਰੁ ੨ ॥
10 ੴ ਸਤਿਗੁਰ ਪ੍ਰਸਾਦਿ ॥
11 ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰਸਬਦ ਵਿਟਹੁ ਬਲਿ ਜਾਈ ॥
12 ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥
13 ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥
14 ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥
15 ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥
16 ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥
17 ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥
18 ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥
19 ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥
20 ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥
21 ਰਾਗੁ ਬਸੰਤੁ ਮਹਲਾ ੪ ਘਰੁ ੧ ਇਕਤੁਕੇ ॥
22 ੴ ਸਤਿਗੁਰ ਪ੍ਰਸਾਦਿ ॥
23 ਜਿਉ ਪਸਰੀ ਸੂਰਜ ਕਿਰਣਿ ਜੋਤਿ ॥
24 ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥
25 ਏਕੋ ਹਰਿ ਰਵਿਆ ਸ੍ਰਬ ਥਾਇ ॥
26 ਗੁਰਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥
27 ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥
28 ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥
29 ਏਕੋ ਏਕੁ ਰਹਿਆ ਭਰਪੂਰਿ ॥
30 ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥
31 ਏਕੋ ਏਕੁ ਵਰਤੈ ਹਰਿ ਲੋਇ ॥
32 ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥
33 ਬਸੰਤੁ ਮਹਲਾ ੪ ॥
34 ਰੈਣਿ ਦਿਨਸੁ ਦੁਇ ਸਦੇ ਪਏ ॥
35 ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥
36 ਹਰਿ ਹਰਿ ਚੇਤਿ ਸਦਾ ਮਨ ਮੇਰੇ ॥
37 ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥
38 ਮਨਮੁਖ ਫਿਰਿ ਫਿਰਿ ਹਉਮੈ ਮੁਏ ॥