Ang 1180
1 ਬਸੰਤੁ ਮਹਲਾ ੫ ਘਰੁ ੧ ਦੁਤੁਕੇ ॥
2 ੴ ਸਤਿਗੁਰ ਪ੍ਰਸਾਦਿ ॥
3 ਗੁਰੁ ਸੇਵਉ ਕਰਿ ਨਮਸਕਾਰ ॥
4 ਆਜੁ ਹਮਾਰੈ ਮੰਗਲਚਾਰ ॥
5 ਆਜੁ ਹਮਾਰੈ ਮਹਾ ਅਨੰਦ ॥
6 ਚਿੰਤ ਲਥੀ ਭੇਟੇ ਗੋਬਿੰਦ ॥੧॥
7 ਆਜੁ ਹਮਾਰੈ ਗ੍ਰਿਹਿ ਬਸੰਤ ॥
8 ਗੁਨ ਗਾਏ ਪ੍ਰਭ ਤੁਮੑ ਬੇਅੰਤ ॥੧॥ ਰਹਾਉ ॥
9 ਆਜੁ ਹਮਾਰੈ ਬਨੇ ਫਾਗ ॥
10 ਪ੍ਰਭ ਸੰਗੀ ਮਿਲਿ ਖੇਲਨ ਲਾਗ ॥
11 ਹੋਲੀ ਕੀਨੀ ਸੰਤ ਸੇਵ ॥
12 ਰੰਗੁ ਲਾਗਾ ਅਤਿ ਲਾਲ ਦੇਵ ॥੨॥
13 ਮਨੁ ਤਨੁ ਮਉਲਿਓ ਅਤਿ ਅਨੂਪ ॥
14 ਸੂਕੈ ਨਾਹੀ ਛਾਵ ਧੂਪ ॥
15 ਸਗਲੀ ਰੂਤੀ ਹਰਿਆ ਹੋਇ ॥
16 ਸਦ ਬਸੰਤ ਗੁਰ ਮਿਲੇ ਦੇਵ ॥੩॥
17 ਬਿਰਖੁ ਜਮਿਓ ਹੈ ਪਾਰਜਾਤ ॥
18 ਫੂਲ ਲਗੇ ਫਲ ਰਤਨ ਭਾਂਤਿ ॥
19 ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥
20 ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥
21 ਬਸੰਤੁ ਮਹਲਾ ੫ ॥
22 ਹਟਵਾਣੀ ਧਨ ਮਾਲ ਹਾਟੁ ਕੀਤੁ ॥
23 ਜੂਆਰੀ ਜੂਏ ਮਾਹਿ ਚੀਤੁ ॥
24 ਅਮਲੀ ਜੀਵੈ ਅਮਲੁ ਖਾਇ ॥
25 ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥
26 ਅਪਨੈ ਰੰਗਿ ਸਭੁ ਕੋ ਰਚੈ ॥
27 ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥
28 ਮੇਘ ਸਮੈ ਮੋਰ ਨਿਰਤਿਕਾਰ ॥
29 ਚੰਦ ਦੇਖਿ ਬਿਗਸਹਿ ਕਉਲਾਰ ॥
30 ਮਾਤਾ ਬਾਰਿਕ ਦੇਖਿ ਅਨੰਦ ॥
31 ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥
32 ਸਿੰਘ ਰੁਚੈ ਸਦ ਭੋਜਨੁ ਮਾਸ ॥
33 ਰਣੁ ਦੇਖਿ ਸੂਰੇ ਚਿਤ ਉਲਾਸ ॥
34 ਕਿਰਪਨ ਕਉ ਅਤਿ ਧਨ ਪਿਆਰੁ ॥
35 ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥
36 ਸਰਬ ਰੰਗ ਇਕ ਰੰਗ ਮਾਹਿ ॥
37 ਸਰਬ ਸੁਖਾ ਸੁਖ ਹਰਿ ਕੈ ਨਾਇ ॥
38 ਤਿਸਹਿ ਪਰਾਪਤਿ ਇਹੁ ਨਿਧਾਨੁ ॥
39 ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥
40 ਬਸੰਤੁ ਮਹਲਾ ੫ ॥
41 ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥
42 ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥
43 ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥
44 ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥
45 ਗ੍ਰਿਹਿ ਤਾ ਕੇ ਬਸੰਤੁ ਗਨੀ ॥
46 ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥
47 ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥
48 ਗਿਆਨੁ ਕਮਾਈਐ ਪੂਛਿ ਜਨਾਂ ॥
49 ਸੋ ਤਪਸੀ ਜਿਸੁ ਸਾਧਸੰਗੁ ॥
50 ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥
51 ਸੇ ਨਿਰਭਉ ਜਿਨੑ ਭਉ ਪਇਆ ॥
52 ਸੋ ਸੁਖੀਆ ਜਿਸੁ ਭ੍ਰਮੁ ਗਇਆ ॥
53 ਸੋ ਇਕਾਂਤੀ ਜਿਸੁ ਰਿਦਾ ਥਾਇ ॥
54 ਸੋਈ ਨਿਹਚਲੁ ਸਾਚ ਠਾਇ ॥੩॥
55 ਏਕਾ ਖੋਜੈ ਏਕ ਪ੍ਰੀਤਿ ॥
56 ਦਰਸਨ ਪਰਸਨ ਹੀਤ ਚੀਤਿ ॥
57 ਹਰਿ ਰੰਗ ਰੰਗਾ ਸਹਜਿ ਮਾਣੁ ॥
58 ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥