Ang 1186
1 ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
2 ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
3 ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
4 ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥
5 ਬਸੰਤੁ ਹਿੰਡੋਲ ਮਹਲਾ ੫ ॥
6 ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥
7 ਪਿਤਾ ਪਾਰਬ੍ਰਹਮ ਪ੍ਰਭ ਧਨੀ ॥
8 ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥
9 ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥
10 ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥
11 ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥
12 ੴ ਸਤਿਗੁਰ ਪ੍ਰਸਾਦਿ ॥
13 ਰਾਗੁ ਬਸੰਤੁ ਹਿੰਡੋਲ ਮਹਲਾ ੯ ॥
14 ਸਾਧੋ ਇਹੁ ਤਨੁ ਮਿਥਿਆ ਜਾਨਉ ॥
15 ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥
16 ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥
17 ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥
18 ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥
19 ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥
20 ਬਸੰਤੁ ਮਹਲਾ ੯ ॥
21 ਪਾਪੀ ਹੀਐ ਮੈ ਕਾਮੁ ਬਸਾਇ ॥
22 ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥
23 ਜੋਗੀ ਜੰਗਮ ਅਰੁ ਸੰਨਿਆਸ ॥
24 ਸਭ ਹੀ ਪਰਿ ਡਾਰੀ ਇਹ ਫਾਸ ॥੧॥
25 ਜਿਹਿ ਜਿਹਿ ਹਰਿ ਕੋ ਨਾਮੁ ਸਮੑਾਰਿ ॥
26 ਤੇ ਭਵ ਸਾਗਰ ਉਤਰੇ ਪਾਰਿ ॥੨॥
27 ਜਨ ਨਾਨਕ ਹਰਿ ਕੀ ਸਰਨਾਇ ॥
28 ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥
29 ਬਸੰਤੁ ਮਹਲਾ ੯ ॥
30 ਮਾਈ ਮੈ ਧਨੁ ਪਾਇਓ ਹਰਿ ਨਾਮੁ ॥
31 ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
32 ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
33 ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
34 ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
35 ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
36 ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
37 ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥
38 ਬਸੰਤੁ ਮਹਲਾ ੯ ॥
39 ਮਨ ਕਹਾ ਬਿਸਾਰਿਓ ਰਾਮ ਨਾਮੁ ॥
40 ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
41 ਇਹੁ ਜਗੁ ਧੂਏ ਕਾ ਪਹਾਰ ॥