Ang 1187
1 ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
2 ਧਨੁ ਦਾਰਾ ਸੰਪਤਿ ਗ੍ਰੇਹ ॥
3 ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
4 ਇਕ ਭਗਤਿ ਨਾਰਾਇਨ ਹੋਇ ਸੰਗਿ ॥
5 ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥
6 ਬਸੰਤੁ ਮਹਲਾ ੯ ॥
7 ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥
8 ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥
9 ਸਮ ਸੁਪਨੈ ਕੈ ਇਹੁ ਜਗੁ ਜਾਨੁ ॥
10 ਬਿਨਸੈ ਛਿਨ ਮੈ ਸਾਚੀ ਮਾਨੁ ॥੧॥
11 ਸੰਗਿ ਤੇਰੈ ਹਰਿ ਬਸਤ ਨੀਤ ॥
12 ਨਿਸ ਬਾਸੁਰ ਭਜੁ ਤਾਹਿ ਮੀਤ ॥੨॥
13 ਬਾਰ ਅੰਤ ਕੀ ਹੋਇ ਸਹਾਇ ॥
14 ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥
15 ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ॥
16 ੴ ਸਤਿਗੁਰ ਪ੍ਰਸਾਦਿ ॥
17 ਜਗੁ ਕਊਆ ਨਾਮੁ ਨਹੀ ਚੀਤਿ ॥
18 ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥
19 ਮਨੂਆ ਡੋਲੈ ਚੀਤਿ ਅਨੀਤਿ ॥
20 ਜਗ ਸਿਉ ਤੂਟੀ ਝੂਠ ਪਰੀਤਿ ॥੧॥
21 ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥
22 ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥
23 ਘਰੁ ਬਾਲੂ ਕਾ ਘੂਮਨ ਘੇਰਿ ॥
24 ਬਰਖਸਿ ਬਾਣੀ ਬੁਦਬੁਦਾ ਹੇਰਿ ॥
25 ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥
26 ਸਰਬ ਜੋਤਿ ਨਾਮੈ ਕੀ ਚੇਰਿ ॥੨॥
27 ਸਰਬ ਉਪਾਇ ਗੁਰੂ ਸਿਰਿ ਮੋਰੁ ॥
28 ਭਗਤਿ ਕਰਉ ਪਗ ਲਾਗਉ ਤੋਰ ॥
29 ਨਾਮਿ ਰਤੋ ਚਾਹਉ ਤੁਝ ਓਰੁ ॥
30 ਨਾਮੁ ਦੁਰਾਇ ਚਲੈ ਸੋ ਚੋਰੁ ॥੩॥
31 ਪਤਿ ਖੋਈ ਬਿਖੁ ਅੰਚਲਿ ਪਾਇ ॥
32 ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥
33 ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥
34 ਭੈ ਮਾਨੈ ਨਿਰਭਉ ਮੇਰੀ ਮਾਇ ॥੪॥
35 ਕਾਮਨਿ ਚਾਹੈ ਸੁੰਦਰਿ ਭੋਗੁ ॥
36 ਪਾਨ ਫੂਲ ਮੀਠੇ ਰਸ ਰੋਗ ॥
37 ਖੀਲੈ ਬਿਗਸੈ ਤੇਤੋ ਸੋਗ ॥
38 ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥
39 ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥
40 ਮਾਟੀ ਫੂਲੀ ਰੂਪੁ ਬਿਕਾਰੁ ॥
41 ਆਸਾ ਮਨਸਾ ਬਾਂਧੋ ਬਾਰੁ ॥
42 ਨਾਮ ਬਿਨਾ ਸੂਨਾ ਘਰੁ ਬਾਰੁ ॥੬॥
43 ਗਾਛਹੁ ਪੁਤ੍ਰੀ ਰਾਜ ਕੁਆਰਿ ॥
44 ਨਾਮੁ ਭਣਹੁ ਸਚੁ ਦੋਤੁ ਸਵਾਰਿ ॥
45 ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥
46 ਗੁਰਸਬਦੀ ਬਿਖੁ ਤਿਆਸ ਨਿਵਾਰਿ ॥੭॥
47 ਮੋਹਨਿ ਮੋਹਿ ਲੀਆ ਮਨੁ ਮੋਹਿ ॥
48 ਗੁਰ ਕੈ ਸਬਦਿ ਪਛਾਨਾ ਤੋਹਿ ॥
49 ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥
50 ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥
51 ਬਸੰਤੁ ਮਹਲਾ ੧ ॥
52 ਮਨੁ ਭੂਲਉ ਭਰਮਸਿ ਆਇ ਜਾਇ ॥
53 ਅਤਿ ਲੁਬਧ ਲੁਭਾਨਉ ਬਿਖਮ ਮਾਇ ॥
54 ਨਹ ਅਸਥਿਰੁ ਦੀਸੈ ਏਕ ਭਾਇ ॥
55 ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥
56 ਮਨੁ ਭੂਲਉ ਸਮਝਸਿ ਸਾਚ ਨਾਇ ॥
57 ਗੁਰਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥