Ang 1198
1 ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥
2 ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
3 ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥
4 ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
5 ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥
6 ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
7 ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥
8 ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
9 ਸਾਰੰਗ ਮਹਲਾ ੪ ਘਰੁ ੧ ॥
10 ੴ ਸਤਿਗੁਰ ਪ੍ਰਸਾਦਿ ॥
11 ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥
12 ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥
13 ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥
14 ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥
15 ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥
16 ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥
17 ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥
18 ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
19 ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥
20 ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥
21 ਸਾਰੰਗ ਮਹਲਾ ੪ ॥
22 ਗੋਬਿੰਦ ਚਰਨਨ ਕਉ ਬਲਿਹਾਰੀ ॥
23 ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥
24 ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥
25 ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥
26 ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥
27 ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥
28 ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥
29 ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥
30 ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥
31 ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥