Ang 121
1 ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥
2 ਮਾਝ ਮਹਲਾ ੩ ॥
3 ਨਿਰਮਲ ਸਬਦੁ ਨਿਰਮਲ ਹੈ ਬਾਣੀ ॥
4 ਨਿਰਮਲ ਜੋਤਿ ਸਭ ਮਾਹਿ ਸਮਾਣੀ ॥
5 ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥
6 ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥
7 ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥
8 ਨਿਰਮਲ ਨਾਮੁ ਵਸਿਆ ਮਨਿ ਆਏ ॥
9 ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥
10 ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥
11 ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥
12 ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥
13 ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥
14 ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥
15 ਹਉਮੈ ਮੈਲੁ ਗੁਰਸਬਦੇ ਧੋਵੈ ॥
16 ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥
17 ਨਿਰਮਲ ਤੇ ਸਭ ਨਿਰਮਲ ਹੋਵੈ ॥
18 ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥
19 ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥
20 ਸੋ ਨਿਰਮਲੁ ਜੋ ਸਬਦੇ ਸੋਹੈ ॥
21 ਨਿਰਮਲ ਨਾਮਿ ਮਨੁ ਤਨੁ ਮੋਹੈ ॥
22 ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥
23 ਮਨੁ ਮੈਲਾ ਹੈ ਦੂਜੈ ਭਾਇ ॥
24 ਮੈਲਾ ਚਉਕਾ ਮੈਲੈ ਥਾਇ ॥
25 ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥
26 ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥
27 ਸੇ ਨਿਰਮਲ ਜੋ ਹਰਿ ਸਾਚੇ ਭਾਏ ॥
28 ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥
29 ਮਾਝ ਮਹਲਾ ੩ ॥
30 ਗੋਵਿੰਦੁ ਊਜਲੁ ਊਜਲ ਹੰਸਾ ॥
31 ਮਨੁ ਬਾਣੀ ਨਿਰਮਲ ਮੇਰੀ ਮਨਸਾ ॥
32 ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥
33 ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥
34 ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥
35 ਗੋਬਿਦੁ ਗਾਵਹਿ ਸਹਜਿ ਸੁਭਾਏ ॥
36 ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥
37 ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥੨॥
38 ਮਨੂਆ ਨਾਚੈ ਭਗਤਿ ਦ੍ਰਿੜਾਏ ॥
39 ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥
40 ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥
41 ਊਚਾ ਕੂਕੇ ਤਨਹਿ ਪਛਾੜੇ ॥
42 ਮਾਇਆ ਮੋਹਿ ਜੋਹਿਆ ਜਮਕਾਲੇ ॥