Ang 1234
1 ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥
2 ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥
3 ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥
4 ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥
5 ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥
6 ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥
7 ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥
8 ਪੰਡਿਤ ਪੜੑਿ ਪੜੑਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥
9 ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥
10 ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥
11 ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥
12 ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥
13 ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥
14 ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥
15 ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥
16 ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥
17 ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥
18 ਸਾਰਗ ਮਹਲਾ ੩ ॥
19 ਮਨ ਮੇਰੇ ਹਰਿ ਕੀ ਅਕਥ ਕਹਾਣੀ ॥
20 ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥
21 ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥
22 ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥
23 ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥
24 ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥
25 ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥
26 ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥
27 ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥
28 ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥
29 ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥
30 ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥
31 ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥
32 ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥
33 ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥