Ang 1249
1 ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥
2 ਸਲੋਕ ਮਃ ੩ ॥
3 ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥
4 ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
5 ਜਿਨੑਿ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥
6 ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥
7 ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥
8 ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
9 ਮਃ ੩ ॥
10 ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
11 ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
12 ਪਉੜੀ ॥
13 ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥
14 ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥
15 ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥
16 ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥
17 ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
18 ਸਲੋਕ ਮਃ ੩ ॥
19 ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥
20 ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥
21 ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥
22 ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥
23 ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥
24 ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥
25 ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥
26 ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥
27 ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥
28 ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
29 ਮਃ ੩ ॥
30 ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥
31 ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥
32 ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥
33 ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥
34 ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥
35 ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥
36 ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
37 ਪਉੜੀ ॥
38 ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
39 ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥
40 ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥