Ang 1250
1 ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥
2 ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥
3 ਸਲੋਕ ਮਃ ੩ ॥
4 ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥
5 ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥
6 ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥
7 ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥
8 ਮਃ ੩ ॥
9 ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥
10 ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ ॥
11 ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥
12 ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥
13 ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥
14 ਪਉੜੀ ॥
15 ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥
16 ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥
17 ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥
18 ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥
19 ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥
20 ਸਲੋਕ ਮਃ ੩ ॥
21 ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥
22 ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥
23 ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥
24 ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥
25 ਮਃ ੪ ॥
26 ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥
27 ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥
28 ਮਃ ੪ ॥
29 ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥
30 ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥
31 ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥
32 ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥
33 ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥
34 ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥
35 ਜਿਨੑਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥
36 ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥
37 ਪਉੜੀ ॥
38 ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥
39 ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥
40 ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥
41 ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥
42 ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥