Ang 1255
1 ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥
2 ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥
3 ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥
4 ਮਨਿ ਭਾਵੈ ਸਬਦੁ ਸੁਹਾਇਆ ॥
5 ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥
6 ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥
7 ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥
8 ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥
9 ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥
10 ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥
11 ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥
12 ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥
13 ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥
14 ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥
15 ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥
16 ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥
17 ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥
18 ਮਲਾਰ ਮਹਲਾ ੧ ॥
19 ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥
20 ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥
21 ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥
22 ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥
23 ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥
24 ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥
25 ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥
26 ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥
27 ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥
28 ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥
29 ਮੁਕਤਿ ਭਈ ਬੰਧਨ ਗੁਰਿ ਖੋਲੑੇ ਸਬਦਿ ਸੁਰਤਿ ਪਤਿ ਪਾਈ ॥
30 ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥
31 ਮਹਲਾ ੧ ਮਲਾਰ ॥
32 ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥
33 ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥
34 ਮਹਲ ਮਹਿ ਬੈਠੇ ਅਗਮ ਅਪਾਰ ॥
35 ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥