Ang 1268
1 ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
2 ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
3 ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥
4 ਮਲਾਰ ਮਹਲਾ ੫ ॥
5 ਪ੍ਰੀਤਮ ਸਾਚਾ ਨਾਮੁ ਧਿਆਇ ॥
6 ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥
7 ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥
8 ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥
9 ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥
10 ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
11 ਮਲਾਰ ਮਹਲਾ ੫ ॥
12 ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥
13 ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥
14 ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥
15 ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥
16 ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥
17 ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥
18 ਮਲਾਰ ਮਹਲਾ ੫ ॥
19 ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
20 ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥
21 ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥
22 ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥
23 ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥
24 ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥
25 ਮਲਾਰ ਮਹਲਾ ੫ ॥
26 ਘਨਿਹਰ ਬਰਸਿ ਸਗਲ ਜਗੁ ਛਾਇਆ ॥
27 ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥
28 ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥
29 ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥
30 ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥
31 ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥
32 ਮਲਾਰ ਮਹਲਾ ੫ ॥
33 ਬਿਛੁਰਤ ਕਿਉ ਜੀਵੇ ਓਇ ਜੀਵਨ ॥
34 ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥
35 ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥
36 ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥