Ang 1292
1 ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥
2 ੴ ਸਤਿਗੁਰ ਪ੍ਰਸਾਦਿ ॥
3 ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥
4 ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥
5 ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥
6 ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥
7 ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥
8 ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥
9 ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥
10 ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥
11 ਧਰਮ ਰਾਇ ਪਰੁਲੀ ਪ੍ਰਤਿਹਾਰੁ ॥
12 ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥
13 ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥
14 ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥
15 ਚਉਰ ਢੂਲ ਜਾਂ ਚੈ ਹੈ ਪਵਣੁ ॥
16 ਚੇਰੀ ਸਕਤਿ ਜੀਤਿ ਲੇ ਭਵਣੁ ॥
17 ਅੰਡ ਟੂਕ ਜਾ ਚੈ ਭਸਮਤੀ ॥
18 ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥
19 ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥
20 ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥
21 ਨਖ ਪ੍ਰਸੇਵ ਜਾ ਚੈ ਸੁਰਸਰੀ ॥
22 ਸਪਤ ਸਮੁੰਦ ਜਾਂ ਚੈ ਘੜਥਲੀ ॥
23 ਏਤੇ ਜੀਅ ਜਾਂ ਚੈ ਵਰਤਣੀ ॥
24 ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥
25 ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥
26 ਏਤੇ ਜੀਅ ਜਾਂ ਚੈ ਹਹਿ ਘਰੀ ॥
27 ਸਰਬ ਬਿਆਪਿਕ ਅੰਤਰ ਹਰੀ ॥
28 ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥
29 ਸਗਲ ਭਗਤ ਜਾ ਚੈ ਨੀਸਾਣਿ ॥੫॥੧॥
30 ਮਲਾਰ ॥
31 ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
32 ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
33 ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
34 ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
35 ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
36 ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
37 ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
38 ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥