Ang 1298
1 ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥
2 ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥
3 ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥
4 ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥
5 ਕਾਨੜਾ ਮਹਲਾ ੫ ਘਰੁ ੨ ॥
6 ੴ ਸਤਿਗੁਰ ਪ੍ਰਸਾਦਿ ॥
7 ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥
8 ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥੧॥ ਰਹਾਉ ॥
9 ਸਿਮਰਤ ਨਾਮੁ ਮਨਹਿ ਸਾਧਾਰੈ ॥
10 ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥
11 ਜਾ ਕਉ ਚੀਤਿ ਆਵੈ ਗੁਰੁ ਅਪਨਾ ॥
12 ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥
13 ਜਾ ਕਉ ਸਤਿਗੁਰੁ ਅਪਨਾ ਰਾਖੈ ॥
14 ਸੋ ਜਨੁ ਹਰਿ ਰਸੁ ਰਸਨਾ ਚਾਖੈ ॥੩॥
15 ਕਹੁ ਨਾਨਕ ਗੁਰਿ ਕੀਨੀ ਮਇਆ ॥
16 ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥
17 ਕਾਨੜਾ ਮਹਲਾ ੫ ॥
18 ਆਰਾਧਉ ਤੁਝਹਿ ਸੁਆਮੀ ਅਪਨੇ ॥
19 ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥
20 ਤਾ ਕੈ ਹਿਰਦੈ ਬਸਿਓ ਨਾਮੁ ॥
21 ਜਾ ਕਉ ਸੁਆਮੀ ਕੀਨੋ ਦਾਨੁ ॥੧॥
22 ਤਾ ਕੈ ਹਿਰਦੈ ਆਈ ਸਾਂਤਿ ॥
23 ਠਾਕੁਰ ਭੇਟੇ ਗੁਰ ਬਚਨਾਂਤਿ ॥੨॥
24 ਸਰਬ ਕਲਾ ਸੋਈ ਪਰਬੀਨ ॥
25 ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥
26 ਕਹੁ ਨਾਨਕ ਤਾ ਕੈ ਬਲਿ ਜਾਉ ॥
27 ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥
28 ਕਾਨੜਾ ਮਹਲਾ ੫ ॥
29 ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥
30 ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥
31 ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥
32 ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥
33 ਕੋਟਿ ਕਰਮ ਕਰਿ ਦੇਹ ਨ ਸੋਧਾ ॥
34 ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥
35 ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥
36 ਨਾਮੁ ਲੈਤ ਸਰਬ ਸੁਖ ਪਾਇਆ ॥੩॥
37 ਪਾਰਬ੍ਰਹਮ ਜਬ ਭਏ ਦਇਆਲ ॥
38 ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥
39 ਕਾਨੜਾ ਮਹਲਾ ੫ ॥
40 ਐਸੀ ਮਾਂਗੁ ਗੋਬਿਦ ਤੇ ॥
41 ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥
42 ਪੂਜਾ ਚਰਨਾ ਠਾਕੁਰ ਸਰਨਾ ॥
43 ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥
44 ਸਫਲ ਹੋਤ ਇਹ ਦੁਰਲਭ ਦੇਹੀ ॥