Ang 1300
1 ਕਾਨੜਾ ਮਹਲਾ ੫ ॥
2 ਸਾਧ ਸਰਨਿ ਚਰਨ ਚਿਤੁ ਲਾਇਆ ॥
3 ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥
4 ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥
5 ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥
6 ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥
7 ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥
8 ਕਾਨੜਾ ਮਹਲਾ ੫ ॥
9 ਹਰਿ ਕੇ ਚਰਨ ਹਿਰਦੈ ਗਾਇ ॥
10 ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥
11 ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥
12 ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥
13 ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥
14 ਕਾਨੜਾ ਮਹਲਾ ੫ ਘਰੁ ੩ ॥
15 ੴ ਸਤਿਗੁਰ ਪ੍ਰਸਾਦਿ ॥
16 ਕਥੀਐ ਸੰਤਸੰਗਿ ਪ੍ਰਭ ਗਿਆਨੁ ॥
17 ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥
18 ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥
19 ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥
20 ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥
21 ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥
22 ਕਾਨੜਾ ਮਹਲਾ ੫ ॥
23 ਸਾਧਸੰਗਤਿ ਨਿਧਿ ਹਰਿ ਕੋ ਨਾਮ ॥
24 ਸੰਗਿ ਸਹਾਈ ਜੀਅ ਕੈ ਕਾਮ ॥੧॥ ਰਹਾਉ ॥
25 ਸੰਤ ਰੇਨੁ ਨਿਤਿ ਮਜਨੁ ਕਰੈ ॥
26 ਜਨਮ ਜਨਮ ਕੇ ਕਿਲਬਿਖ ਹਰੈ ॥੧॥
27 ਸੰਤ ਜਨਾ ਕੀ ਊਚੀ ਬਾਨੀ ॥
28 ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥੨॥੨॥੧੩॥
29 ਕਾਨੜਾ ਮਹਲਾ ੫ ॥
30 ਸਾਧੂ ਹਰਿ ਹਰੇ ਗੁਨ ਗਾਇ ॥
31 ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥
32 ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥੧॥
33 ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥
34 ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥
35 ਕਾਨੜਾ ਮਹਲਾ ੫ ॥
36 ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥
37 ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥
38 ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥