Ang 1323
1 ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥
2 ਕਲਿਆਨੁ ਮਹਲਾ ੫ ॥
3 ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥
4 ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
5 ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥
6 ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥
7 ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥
8 ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥
9 ਕਲਿਆਨੁ ਮਹਲਾ ੫ ॥
10 ਹਰਿ ਚਰਨ ਸਰਨ ਕਲਿਆਨ ਕਰਨ ॥
11 ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥
12 ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥
13 ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥
14 ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥
15 ਕਲਿਆਨ ਮਹਲਾ ੪ ਅਸਟਪਦੀਆ ॥
16 ੴ ਸਤਿਗੁਰ ਪ੍ਰਸਾਦਿ ॥
17 ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥
18 ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥
19 ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥
20 ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥
21 ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥
22 ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰਸਬਦੀ ਹਰਿ ਰਸੁ ਪੀਜੈ ॥੨॥
23 ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥
24 ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥
25 ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥
26 ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥
27 ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥
28 ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥
29 ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥
30 ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥
31 ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥
32 ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥
33 ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥