Ang 1336
1 ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥
2 ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥
3 ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥
4 ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥
5 ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥
6 ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥
7 ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥
8 ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥
9 ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥
10 ਪ੍ਰਭਾਤੀ ਮਹਲਾ ੪ ॥
11 ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥
12 ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥
13 ਜਪਿ ਮਨ ਰਾਮ ਨਾਮੁ ਰਵਿ ਰਹੇ ॥
14 ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥
15 ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥
16 ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥
17 ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥
18 ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥
19 ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥
20 ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥
21 ਪ੍ਰਭਾਤੀ ਮਹਲਾ ੪ ॥
22 ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥
23 ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥
24 ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥
25 ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥
26 ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥
27 ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥
28 ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥
29 ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥
30 ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥