Ang 1368
1 ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥
2 ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥
3 ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥
4 ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥
5 ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥
6 ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥
7 ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥
8 ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥
9 ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥
10 ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥
11 ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥
12 ਕਬੀਰ ਗਾਗਰਿ ਜਲ ਭਰੀ ਆਜੁ ਕਾਲੑਿ ਜੈਹੈ ਫੂਟਿ ॥
13 ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥
14 ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥
15 ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥
16 ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥
17 ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥
18 ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥
19 ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥
20 ਕਬੀਰ ਪਾਰਸ ਚੰਦਨੈ ਤਿਨੑ ਹੈ ਏਕ ਸੁਗੰਧ ॥
21 ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥
22 ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥
23 ਏਕੁ ਜੁ ਸਾਧੂ ਮੋੁਹਿ ਮਿਲਿਓ ਤਿਨੑਿ ਲੀਆ ਅੰਚਲਿ ਲਾਇ ॥੭੮॥
24 ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥
25 ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥
26 ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥
27 ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥
28 ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥
29 ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥
30 ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥
31 ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥
32 ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥
33 ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥
34 ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥
35 ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥
36 ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥
37 ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥੮੫॥