Ang 1393
1 ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥
2 ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥
3 ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥
4 ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥
5 ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥
6 ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
7 ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥
8 ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥
9 ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥
10 ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
11 ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥
12 ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥
13 ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥
14 ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥
15 ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥
16 ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥
17 ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥
18 ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥
19 ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥
20 ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
21 ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥
22 ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥
23 ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥
24 ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
25 ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥
26 ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥
27 ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥
28 ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥
29 ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥
30 ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥
31 ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥