1 ੴ ਸਤਿਗੁਰ ਪ੍ਰਸਾਦਿ ॥
2 ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
3 ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
4 ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥
5 ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥
6 ਹਰਿ ਬਿਨੁ ਜੀਉ ਜਲਿ ਬਲਿ ਜਾਉ ॥
7 ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥
8 ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
9 ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
10 ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥
11 ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
12 ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
13 ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥
14 ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
15 ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
16 ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥
17 ਸਿਰੀਰਾਗੁ ਮਹਲਾ ੧ ॥
18 ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
19 ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
20 ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
21 ਸਾਚਾ ਨਿਰੰਕਾਰੁ ਨਿਜ ਥਾਇ ॥
22 ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
23 ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
24 ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
25 ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
26 ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
27 ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
28 ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥