Ang 1404
1 ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥
2 ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥
3 ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥
4 ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
5 ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
6 ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
7 ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
8 ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
9 ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥
10 ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥
11 ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥
12 ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
13 ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥
14 ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥
15 ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥
16 ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
17 ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥
18 ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥
19 ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥
20 ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
21 ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥
22 ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥
23 ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥
24 ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
25 ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥
26 ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥
27 ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥
28 ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥