Ang 1405
1 ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥
2 ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
3 ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥
4 ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥
5 ਤੀਨਿ ਭਵਨ ਭਰਪੂਰਿ ਰਹਿਓ ਸੋਈ ॥
6 ਅਪਨ ਸਰਸੁ ਕੀਅਉ ਨ ਜਗਤ ਕੋਈ ॥
7 ਆਪੁਨ ਆਪੁ ਆਪ ਹੀ ਉਪਾਯਉ ॥
8 ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥
9 ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥
10 ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥
11 ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥
12 ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥
13 ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥
14 ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥
15 ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥
16 ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥
17 ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
18 ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥
19 ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥
20 ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥
21 ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥
22 ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥
23 ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥
24 ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥
25 ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥
26 ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥
27 ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥
28 ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥
29 ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥
30 ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥
31 ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥
32 ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥