Ang 141
1 ਮਃ ੧ ॥
2 ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥
3 ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥
4 ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥
5 ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥
6 ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥
7 ਮਃ ੧ ॥
8 ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥
9 ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥
10 ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥
11 ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥
12 ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥
13 ਪਉੜੀ ॥
14 ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥
15 ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥
16 ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥
17 ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥
18 ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥
19 ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥
20 ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥
21 ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥
22 ਸਲੋਕੁ ਮਃ ੧ ॥
23 ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
24 ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥
25 ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
26 ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
27 ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
28 ਮਹਲਾ ੪ ॥
29 ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥
30 ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥
31 ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥
32 ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥
33 ਪਉੜੀ ॥
34 ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥
35 ਹਟ ਪਟਣ ਬਾਜਾਰ ਹੁਕਮੀ ਢਹਸੀਓ ॥
36 ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥
37 ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥
38 ਤਾਜੀ ਰਥ ਤੁਖਾਰ ਹਾਥੀ ਪਾਖਰੇ ॥
39 ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥
40 ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥
41 ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥
42 ਸਲੋਕੁ ਮਃ ੧ ॥
43 ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥
44 ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥