Ang 1428
1 ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥
2 ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
3 ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥
4 ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
5 ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥
6 ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
7 ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
8 ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
9 ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
10 ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
11 ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
12 ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
13 ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
14 ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
15 ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
16 ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
17 ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
18 ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
19 ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
20 ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
21 ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
22 ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
23 ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
24 ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
25 ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥
26 ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
27 ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
28 ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
29 ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
30 ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
31 ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
32 ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
33 ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
34 ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
35 ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
36 ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
37 ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥