Ang 1429
1 ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
2 ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
3 ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
4 ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
5 ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
6 ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
7 ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
8 ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
9 ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
10 ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
11 ਦੋਹਰਾ ॥
12 ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
13 ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
14 ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
15 ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
16 ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
17 ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
18 ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
19 ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
20 ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
21 ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
22 ਮੁੰਦਾਵਣੀ ਮਹਲਾ ੫ ॥
23 ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
24 ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
25 ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
26 ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
27 ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
28 ਸਲੋਕ ਮਹਲਾ ੫ ॥
29 ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
30 ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
31 ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
32 ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
33 ੴ ਸਤਿਗੁਰ ਪ੍ਰਸਾਦਿ ॥
34 ਰਾਗ ਮਾਲਾ ॥
35 ਰਾਗ ਏਕ ਸੰਗਿ ਪੰਚ ਬਰੰਗਨ ॥
36 ਸੰਗਿ ਅਲਾਪਹਿ ਆਠਉ ਨੰਦਨ ॥
37 ਪ੍ਰਥਮ ਰਾਗ ਭੈਰਉ ਵੈ ਕਰਹੀ ॥