Ang 159
1 ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥
2 ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥
3 ਨਚਿਐ ਟਪਿਐ ਭਗਤਿ ਨ ਹੋਇ ॥
4 ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥
5 ਭਗਤਿ ਵਛਲੁ ਭਗਤਿ ਕਰਾਏ ਸੋਇ ॥
6 ਸਚੀ ਭਗਤਿ ਵਿਚਹੁ ਆਪੁ ਖੋਇ ॥
7 ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥
8 ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥
9 ਗਉੜੀ ਗੁਆਰੇਰੀ ਮਹਲਾ ੩ ॥
10 ਮਨੁ ਮਾਰੇ ਧਾਤੁ ਮਰਿ ਜਾਇ ॥
11 ਬਿਨੁ ਮੂਏ ਕੈਸੇ ਹਰਿ ਪਾਇ ॥
12 ਮਨੁ ਮਰੈ ਦਾਰੂ ਜਾਣੈ ਕੋਇ ॥
13 ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
14 ਜਿਸ ਨੋ ਬਖਸੇ ਦੇ ਵਡਿਆਈ ॥
15 ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥
16 ਗੁਰਮੁਖਿ ਕਰਣੀ ਕਾਰ ਕਮਾਵੈ ॥
17 ਤਾ ਇਸੁ ਮਨ ਕੀ ਸੋਝੀ ਪਾਵੈ ॥
18 ਮਨੁ ਮੈ ਮਤੁ ਮੈਗਲ ਮਿਕਦਾਰਾ ॥
19 ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
20 ਮਨੁ ਅਸਾਧੁ ਸਾਧੈ ਜਨੁ ਕੋਇ ॥
21 ਅਚਰੁ ਚਰੈ ਤਾ ਨਿਰਮਲੁ ਹੋਇ ॥
22 ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
23 ਹਉਮੈ ਵਿਚਹੁ ਤਜੇ ਵਿਕਾਰ ॥੩॥
24 ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥
25 ਕਦੇ ਨ ਵਿਛੁੜਹਿ ਸਬਦਿ ਸਮਾਇ ॥
26 ਆਪਣੀ ਕਲਾ ਆਪੇ ਹੀ ਜਾਣੈ ॥
27 ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
28 ਗਉੜੀ ਗੁਆਰੇਰੀ ਮਹਲਾ ੩ ॥
29 ਹਉਮੈ ਵਿਚਿ ਸਭੁ ਜਗੁ ਬਉਰਾਨਾ ॥
30 ਦੂਜੈ ਭਾਇ ਭਰਮਿ ਭੁਲਾਨਾ ॥
31 ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥
32 ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥
33 ਹਿਰਦੈ ਰਾਮੁ ਰਮਹੁ ਮੇਰੇ ਭਾਈ ॥
34 ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥
35 ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥
36 ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥
37 ਹਉਮੈ ਮਾਰਿ ਗੁਰ ਸਬਦਿ ਪਛਾਤਾ ॥
38 ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥
39 ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥
40 ਧਾਵਤ ਵਰਜੇ ਠਾਕਿ ਰਹਾਏ ॥
41 ਨਾਮੁ ਨਵ ਨਿਧਿ ਗੁਰ ਤੇ ਪਾਏ ॥
42 ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥
43 ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥
44 ਅੰਤਰਿ ਵਸੈ ਨ ਲਾਗੈ ਜਮ ਪੀਰ ॥
45 ਆਪੇ ਸਾਹਿਬੁ ਆਪਿ ਵਜੀਰ ॥
46 ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥
47 ਗਉੜੀ ਗੁਆਰੇਰੀ ਮਹਲਾ ੩ ॥
48 ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥
49 ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥
50 ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥
51 ਹਰਿ ਕੇ ਨਾਮ ਵਿਟਹੁ ਬਲਿ ਜਾਉ ॥
52 ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥
53 ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥