Ang 167
1 ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥
2 ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥
3 ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
4 ਗਉੜੀ ਬੈਰਾਗਣਿ ਮਹਲਾ ੪ ॥
5 ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
6 ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥
7 ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
8 ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥
9 ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
10 ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥
11 ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
12 ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥
13 ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥
14 ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥
15 ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
16 ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
17 ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
18 ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥
19 ਗਉੜੀ ਬੈਰਾਗਣਿ ਮਹਲਾ ੪ ॥
20 ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
21 ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
22 ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
23 ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
24 ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
25 ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
26 ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
27 ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
28 ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
29 ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
30 ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
31 ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
32 ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
33 ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥