Ang 170
1 ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥
2 ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥
3 ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥
4 ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥
5 ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥
6 ਗਉੜੀ ਪੂਰਬੀ ਮਹਲਾ ੪ ॥
7 ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥
8 ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥
9 ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥
10 ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥
11 ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥
12 ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥
13 ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥
14 ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥
15 ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥
16 ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥
17 ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥
18 ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥
19 ਗਉੜੀ ਪੂਰਬੀ ਮਹਲਾ ੪ ॥
20 ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥
21 ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥
22 ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥
23 ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥
24 ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥
25 ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥
26 ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥
27 ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥
28 ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥
29 ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥
30 ਗਉੜੀ ਪੂਰਬੀ ਮਹਲਾ ੪ ॥
31 ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥